ਗਦਰੀ ਬਾਬਾ ਮੰਗੂ ਰਾਮ ਮੁਗੋਵਾਲੀਆ ਦੀ ਬਰਸੀ ਸਬੰਧੀ ਚਰਨ ਛੋਹ ਗੰਗਾ ਵਿਖੇ ਸਮਾਗਮ

ਸ਼ਨਿਚਰਵਾਰ 22 ਅਪ੍ਰੈਲ ਅਤੇ ਐਤਵਾਰ 23 ਅਪ੍ਰੈਲ ਨੂੰ।

ਗਦਰ ਲਹਿਰ ਦੇ ਨਾਇਕ ਅਤੇ ਆਦਿ ਧਰਮ ਮੰਡਲ ਦੇ ਬਾਨੀ ਅਤੇ ਸਾਬਕਾ ਵਿਧਾਇਕ ਸੁਤੰਤਰਤਾ ਸੈਲਾਨੀ ਮੰਗੂ ਰਾਮ ਮੁਗੋਵਾਲੀਆ ਦੀ ਬਰਸੀ* ਦੇ ਸਬੰਧ ਵਿਚ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ: ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸਾਹਿਬ ਖੁਰਾਲਗੜ੍ਹ ਵਿਖੇ ਦੋ ਰੋਜ਼ਾ 22, 23 ਅਪ੍ਰੈਲ ਨੂੰ ਸਲਾਨਾ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਮਿਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸਦੀਆਂ ਤੋਂ ਲਤਾੜੇ ਸਮਾਜ ਨੂੰ ਇੱਕ ਪਲੇਟ ਫਾਰਮ ਤੇ ਇਕੱਠਾ ਕਰਕੇ ਬਾਬ ਮੰਗੂ ਰਾਮ ਮੁੱਗੋਵਾਲੀਆ ਨੇ ਆਦਿ ਧਰਮ ਦਾ ਗਠਨ ਕਰਕੇ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਸੰਘਰਸ਼ ਆਰੰਭਿਆ ਸੀ। ਉਨ੍ਹਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ।

Leave a Comment